ਚੰਡੀਗੜ੍ਹ 19 ਅਕਤੂਬਰ 2022: ਕਾਂਗਰਸ ਨੂੰ 24 ਸਾਲਾਂ ਬਾਅਦ ਅੱਜ ਆਪਣਾ ਪਹਿਲਾ ਗੈਰ-ਗਾਂਧੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਰੂਪ ਵਿਚ ਮਿਲ ਚੁੱਕਾ ਹੈ। ਮਲਿਕਾਰਜੁਨ ਖੜਗੇ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਖੜਗੇ ਨੇ 7897 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ ਜਦਕਿ ਸ਼ਸ਼ੀ ਥਰੂਰ ਨੂੰ ਕਰੀਬ 1000 ਵੋਟਾਂ ਮਿਲੀਆਂ ਹਨ। ਖੜਗੇ ਅੱਠ ਗੁਣਾ ਵੱਧ ਵੋਟਾਂ ਨਾਲ ਜਿੱਤੇ ਹਨ। ਇਸ ਤਰ੍ਹਾਂ ਕਾਂਗਰਸ ਨੂੰ 24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ। ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਕਾਰ ਚੋਣ ਲਈ ਸੋਮਵਾਰ ਨੂੰ 9,500 ਤੋਂ ਵੱਧ ਵੋਟਾਂ ਪਈਆਂ।
ਕਾਂਗਰਸ ਪਾਰਟੀ (Congress party) ਦੇ 137 ਸਾਲਾਂ ਦੇ ਇਤਿਹਾਸ ਵਿੱਚ ਛੇਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਨੁਸਾਰ ਪ੍ਰਧਾਨ ਦੇ ਅਹੁਦੇ ਲਈ 1939, 1950, 1977, 1997 ਅਤੇ 2000 ਵਿੱਚ ਚੋਣਾਂ ਹੋ ਚੁੱਕੀਆਂ ਹਨ।