ਚੰਡੀਗੜ੍ਹ 26 ਅਕਤੂਬਰ 2022 : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ 14 ਦਿਨਾਂ ਦੇ ਜੂਡੀਸ਼ੀਅਲ ਰਿਮਾਂਡ ਤੇ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।
ਜਿਕਰਯੋਗੇ ਹੈ ਕਿ ਜੱਗੂ ਭਗਵਾਨਪੁਰੀਆ ਦਾ ਫਿਰੌਤੀ ਮਾਮਲੇ ‘ਚ ਰਿਮਾਂਡ ਖਤਮ ਹੋਣ ਤੋਂ ਬਾਅਦ 22 ਅਕਤੂਬਰ ਨੂੰ ਉਸ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ । ਜਿੱਥੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਮਾਮਲੇ ਵਿੱਚ 26 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਲਿਆ ਸੀ |