ਵਿਦੇਸ਼ Imran Khan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ 14 ਸਾਲ ਦੀ ਕੈਦ ਦੀ ਸ਼ਜਾ ਜਨਵਰੀ 17, 2025
ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ 29 ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ
ਸੰਗਰੂਰ 26 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਮਾਂਵਾਂ ਭੈਣਾਂ ਨੂੰ ਪਰਵਾਰਾਂ ਸਮੇਤ ਪੱਕੇ ਮੋਰਚੇ ਚ ਸੰਗਰੂਰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਣ ਬੁੱਝ ਕੇ ਘੇਸਲ ਵੱਟੀ ਹੋਈ ਹੈ ਇਸ ਲਈ ਸੰਘਰਸ਼ ਨੂੰ ਤੇਜ਼ ਕਰਨ ਦੀ ਅਣਸਰਦੀ ਲੋੜ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ ਅਤੇ ਉਲਟਾ ਬੇਹੂਦਾ ਬਜ਼ੁਰਗਾਂ ਨੂੰ ਸੰਘਰਸ਼ ਚ ਨਾ ਲਿਆਉਣ ਦੀ ਮੱਤ ਦੇ ਰਹੀ ਹੈ। ਠੋਸ ਸੁਝਾਵਾਂ ਸਮੇਤ ਪਹਿਲੇ ਦਿਨਾ ਚ ਭੇਜੇ ਗਏ ਯਾਦ ਪੱਤਰ ‘ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁੱਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ ਅਤੇ ਅੱਜ ਤੱਕ ਚੁੱਪ ਵੱਟੀ ਹੋਈ ਹੈ।
ਯਾਦ ਪੱਤਰ ਵਿੱਚ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀਆਂ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਅਤੇ ਇਸਦੀ ਨਾਂ-ਮਾਤਰ ਵਰਤੋਂ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਮੇਤ ਪੰਜਾਬ ਖੇਤੀਬਾੜੀ ਵਿਭਾਗ ਦੇ ਵੇਰਵੇ ਵੀ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕਰਨ; ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ।
ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ।
ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਝੋਨੇ ਦੀ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ।
ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ। ਇਕੱਠ ਨੂੰ ਸੰਬੋਧਨ ਕਰਦੇ ਬਸੰਤ ਸਿੰਘ ਕੋਠਾ ਗੁਰੂ, ਬਿੱਟੂ ਮੱਲਣ ਬਲਾਕ ਪ੍ਰਧਾਨ ਗਿੱਦੜਬਾਹਾ ਅਤੇ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੈਠੂਕੇ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਆਗੂ ਰੂਪ ਸਿੰਘ ਛੰਨਾ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਮੋਰਚੇ ਚ ਹਾਜ਼ਰੀ ਲਵਾਈ।
Related posts:
ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਾਰਤ ਬਨਾਮ ਆਸਟ੍ਰੇਲੀਆ ਵਨਡੇ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ
Patiala MC Election Result: ਪਟਿਆਲਾ ਨਗਰ ਨਿਗਮ ਚੋਣਾਂ 'ਆਪ' ਦੇ 43 ਉਮੀਦਵਾਰ ਜੇਤੂ
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ
ਵਿਦੇਸ਼
Imran Khan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ 14 ਸਾਲ ਦੀ ਕੈਦ ਦੀ ਸ਼ਜਾ
Work Permit: ਕੈਨੇਡਾ ਸਰਕਾਰ ਨੇ ਭਾਰਤੀਆਂ ਲਈ ਲਿਆ ਅਹਿਮ ਫੈਸਲਾ, OWP ਨਿਯਮਾਂ ‘ਚ ਬਦਲਾਅ
Hindenburg: ਕੰਪਨੀ ਦੇ ਸੰਸਥਾਪਕ ਨੇ ਦੱਸਿਆ ਕਿਉਂ ਬੰਦ ਕੀਤੀ ਹਿੰਡਨਬਰਗ ਰਿਸਰਚ ਕੰਪਨੀ
South Korea: ਦੱਖਣੀ ਕੋਰੀਆ ਦੇ ਗੱਦੀਓਂ ਲਾਹੇ ਰਾਸ਼ਟਰਪਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ