ਚੰਡੀਗ੍ਹੜ 26 ਅਕਤੂਬਰ 2022: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਅੱਜ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਨੇ। ਇਸ ਤੋਂ ਪਹਿਲਾਂ ਵਿਆਹ ਵਾਲੇ ਘਰ ‘ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ ‘ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ।
ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ।
ਹਾਲ ਹੀ ‘ਚ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਗੁ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਸ ਦੇ ਨਾਲ ਹੀ ਨੀਰੂ ਨੇ ਅਖਿਲ ਦੇ ਗਾਣੇ ਤੇ ਇੱਕ ਵੀਡਿਓ ਵੀ ਸਾਂਝੀ ਕੀਤੀ ਹੈ ।