ਈਰਾਨ ‘ਚ ਬੰਦੂਕਧਾਰੀਆਂ ਵਲੋਂ ਸ਼ੀਆ ਸ਼ਰਧਾਲੂਆਂ ‘ਤੇ ਅੰਨ੍ਹੇਵਾਹ ਗੋਲੀਬਾਰੀ, 15 ਜਣਿਆਂ ਦੀ ਮੌਤ

ਚੰਡੀਗ੍ਹੜ 26 ਅਕਤੂਬਰ 2022: ਈਰਾਨ ਦੇ ਸ਼ਿਰਾਜ਼ ਸ਼ਹਿਰ ‘ਚ ਹੋਏ ਅੱਤਵਾਦੀ ਹਮਲੇ ‘ਚ ਘੱਟੋ-ਘੱਟ 15 ਜਣਿਆਂ ਦੇ ਮਾਰੇ ਜਾਣ ਦੀ ਖਬਰਿ ਹੈ । ਈਰਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੰਦੂਕਧਾਰੀਆਂ ਨੇ ਈਰਾਨ ਦੇ ਸ਼ਹਿਰ ਸ਼ਿਰਾਜ਼ ਵਿੱਚ ਇੱਕ ਸ਼ੀਆ ਤੀਰਥ ਸਥਾਨ ‘ਤੇ ਸ਼ਰਧਾਲੂਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।

ਜਾਣਕਾਰੀ ਮੁਤਾਬਕ ਦੋ ਬੰਦੂਕਧਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਤੀਜਾ ਫਰਾਰ ਹੈ। ਜ਼ਿਕਰਯੋਗ ਹੈ ਕਿ ਈਰਾਨ ‘ਚ ਸੁੰਨੀ ਕੱਟੜਪੰਥੀਆਂ ਨੇ ਕਈ ਵਾਰ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਈਰਾਨ ਵਿੱਚ ਇਹ ਹਮਲਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਦੇਸ਼ ਵਿੱਚ ਇੱਕ ਮਹੀਨੇ ਤੋਂ ਆਜ਼ਾਦੀ ਦੀ ਮੰਗ ਨੂੰ ਲੈ ਕੇ ਸਰਕਾਰ ਵਿਰੋਧੀ ਅੰਦੋਲਨ ਚੱਲ ਰਿਹਾ ਹੈ।

Scroll to Top