ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਐਡਵੋਕੇਟ ਐਚਸੀ ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਰਾਮ ਰਹੀਮ (Gurmeet Ram Rahim) ਦੀ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ। ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਸਮਾਂ ਪਹਿਲਾਂ 40 ਦਿਨ ਦੀ ਪੈਰੋਲ ਮਿਲੀ ਸੀ।
ਕਾਨੂੰਨੀ ਨੋਟਿਸ ਜਾਰੀ ਕਰਦਿਆਂ ਐਡਵੋਕੇਟ ਐਚਸੀ ਅਰੋੜਾ ਨੇ ਕਿਹਾ ਕਿ ਰਾਮ ਰਹੀਮ ਬਹੁਤ ਗੰਭੀਰ ਅਪਰਾਧਾਂ ਦਾ ਦੋਸ਼ੀ ਹੈ ਅਤੇ ਅਜਿਹੇ ਅਪਰਾਧੀ ਨੂੰ ਪੈਰੋਲ ਦਾ ਲਾਭ ਨਹੀਂ ਦਿੱਤਾ ਜਾਣਾ ਚਾਹੀਦਾ। ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ‘ਚ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਅਰੋੜਾ ਨੇ ਨੋਟਿਸ ‘ਚ ਕਿਹਾ ਹੈ ਕਿ ਅਜਿਹੇ ਅਪਰਾਧੀ ਨੂੰ ਆਪਣਾ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।