Swati Maliwal

ਸਵਾਤੀ ਮਾਲੀਵਾਲ ਨੇ PM ਮੋਦੀ ਨੂੰ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਕੀਤੀ ਮੰਗ

ਚੰਡੀਗੜ੍ਹ 29 ਅਕਤੂਬਰ 2022: ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਅਤੇ ਗੁਰਮੀਤ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।ਸਵਾਤੀ ਮਾਲੀਵਾਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਟਵੀਟ ਕਰਦਿਆਂ ਅਤੇ ਲਿਖਿਆ, ”ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੇ ਹਰ ਨਿਰਭਯਾ ਦੀ ਭਾਵਨਾ ਨੂੰ ਤੋੜ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਰਿਮਿਸਨ ਅਤੇ ਪੈਰੋਲ (Remission & Parole) ਦੇ ਨਿਯਮਾਂ ਵਿੱਚਬਦਲਾਅ ਕਰਨ ਦੀ ਅਪੀਲ ਕੀਤੀ ਹੈ |

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਅਕਤੂਬਰ ਬੁੱਧਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਨੇ ਹਰਿਆਣਾ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਰਾਮ ਰਹੀਮ ਦੀ ਪੈਰੋਲ ਵਾਪਸ ਲੈਣ ਦੀ ਅਪੀਲ ਕੀਤੀ ਸੀ। ਰਾਮ ਰਹੀਮ ਬਲਾਤਕਾਰ ਮਾਮਲੇ ਵਿੱਚ ਭੁਗਤ ਰਿਹਾ ਹੈ। ਸਵਾਤੀ ਮਾਲੀਵਾਲ ਨੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਹਰਿਆਣਾ ਸਰਕਾਰ ਰਾਮ ਰਹੀਮ ਨੂੰ ਜਦੋਂ ਚਾਹੇ ਪੈਰੋਲ ਦੇ ਦਿੰਦੀ ਹੈ।

Image

Image

 

Scroll to Top