LPG Gas Cylinder

LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਜਾਣੋ! ਨਵੀਆਂ ਕੀਮਤਾਂ

ਚੰਡੀਗੜ੍ਹ 01 ਨਵੰਬਰ 2022: ਐਲਪੀਜੀ ਸਿਲੰਡਰ (LPG Cylinder) ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਅੱਜ ਤੋਂ ਐਲਪੀਜੀ ਗੈਸ ਸਿਲੰਡਰ 115 ਰੁਪਏ ਸਸਤਾ ਹੋ ਗਿਆ ਹੈ। ਦੇਸ਼ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਜਦਕਿ 6 ਜੁਲਾਈ ਤੋਂ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਆਈਓਸੀਐੱਲ (IOCL) ਦੇ ਅਨੁਸਾਰ 01 ਨਵੰਬਰ ਤੋਂ ਦਿੱਲੀ ਵਿੱਚ ਇੰਡੇਨ ਦੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 115.5 ਰੁਪਏ, ਕੋਲਕਾਤਾ ਵਿੱਚ 113 ਰੁਪਏ, ਮੁੰਬਈ ਵਿੱਚ 115.5 ਰੁਪਏ, ਚੇਨਈ ਵਿੱਚ 116.5 ਰੁਪਏ ਘੱਟ ਹੋਵੇਗੀ। ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਇਸ ਸਿਲੰਡਰ ਦੀ ਕੀਮਤ ‘ਚ 25 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀਆਂ ਗੈਸ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਵਪਾਰਕ ਐਲਪੀਜੀ ਗੈਸ ਜ਼ਿਆਦਾਤਰ ਹੋਟਲਾਂ, ਖਾਣ ਪੀਣ ਦੀਆਂ ਦੁਕਾਨਾਂ ਆਦਿ ਵਿੱਚ ਵਰਤੀ ਜਾਂਦੀ ਹੈ। ਇਸ ਨਾਲ ਉਨ੍ਹਾਂ ਨੂੰ ਕੀਮਤਾਂ ‘ਚ ਕਟੌਤੀ ਤੋਂ ਵੱਡੀ ਰਾਹਤ ਮਿਲੇਗੀ ਪਰ ਪਿਛਲੇ ਕਈ ਮਹੀਨਿਆਂ ਤੋਂ ਘਰੇਲੂ ਗੈਸ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ, ਜਿਸ ਕਾਰਨ ਘਰੇਲੂ ਰਸੋਈ ‘ਚ ਕੰਮ ਕਰਨ ਵਾਲੀਆਂ ਘਰੇਲੂ ਔਰਤਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ | ਤੁਹਾਨੂੰ ਦੱਸ ਦੇਈਏ ਕਿ ਇਹ ਲਗਾਤਾਰ ਛੇਵਾਂ ਮਹੀਨਾ ਹੈ, ਜਦੋਂ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

Scroll to Top