July 5, 2024 1:19 am
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ 02 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਸੰਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ”ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਰਿਪੋਰਟ ‘ਤੇ ਚਰਚਾ ਕੀਤੀ ਗਈ ਹੈ | ਸਿਹਤ ਵਿਭਾਗ, ਪੀ ਡਬਲਯੂ ਡੀ ਅਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ ਇਹ ਯਕੀਨੀ ਬਣਾਇਆ ਜਾਵੇ…”