ਚੰਡੀਗੜ੍ਹ 03 ਨਵੰਬਰ 2022: ਬਲਾਤਕਾਰ ਦੇ ਮਾਮਲੇ ਵਿੱਚ ਫਸੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਵਕੀਲਾਂ ਦੀ ਹੜਤਾਲ ਕਾਰਨ ਕੇਸ ਦੀ ਸੁਣਵਾਈ ਮੁਲਤਵੀ ਕਰਨੀ ਪਈ। ਹੁਣ ਹਾਈਕੋਰਟ ਨੇ ਸੁਣਵਾਈ ਲਈ 4 ਨਵੰਬਰ ਤੈਅ ਕੀਤੀ ਹੈ।
ਜਿਕਰਯੋਗ ਹੈ ਕਿ ਸਿਮਰਜੀਤ ਬੈਂਸ ਨੇ ਇਸ ਮਾਮਲੇ ‘ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਬੈਂਸ ਨੇ ਲੁਧਿਆਣਾ ਦੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ 10 ਜੁਲਾਈ 2021 ਨੂੰ ਬੈਂਸ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਡਵੀਜ਼ਨ ‘ਚ ਬਲਾਤਕਾਰ ਮਾਮਲੇ ‘ਚ ਪੀੜਤਾ ਨੇ ਸਾਬਕਾ ਵਿਧਾਇਕ ਬੈਂਸ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਬੈਂਸ ਖ਼ਿਲਾਫ਼ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।
Related posts:
ਅਸੀਂ ਭਾਜਪਾ ਦੀ ਤਾਨਾਸ਼ਾਹੀ ਨੂੰ ਜਾਰੀ ਨਹੀਂ ਰਹਿਣ ਦਿਆਂਗੇ, ਇਸ ਦੇ ਗੈਰ-ਜਮਹੂਰੀ ਰਵੱਈਏ ਵਿਰੁੱਧ ਪਾਰਲੀਮੈਂਟ ਤੱਕ ਸੰਘਰਸ...
ਮੋਦੀ ਸਰਨੇਮ ਮਾਮਲੇ 'ਚ ਰਾਹੁਲ ਗਾਂਧੀ ਵੱਲੋਂ ਸੁਪਰੀਮ ਕੋਰਟ 'ਚ ਜਵਾਬ ਦਾਇਰ, ਕਿਹਾ- ਮੈਨੂੰ ਹੰਕਾਰੀ ਕਹਿਣਾ ਨਿੰਦਣਯੋਗ
ਸਾਗਾ ਸਟੂਡੀਓਜ਼ ਤੇ ਸ਼ਾਲੀਮਾਰ ਪ੍ਰੋਡਕਸ਼ਨਜ਼ ਨੇ Kableone ਨਾਲ ਫਿਲਮ "ਕਾਂਸਟੇਬਲ ਹਰਜੀਤ ਕੌਰ" ਦੇ ਨਿਰਮਾਣ ਲਈ ਪਾਈ ਸਾਂ...