Gujarat Election

Gujarat Election: ‘ਆਪ’ ਨੇ ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

ਚੰਡੀਗੜ੍ਹ 04 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਅਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ । ਇਸੂਦਨ ਗਾਧਵੀ (Isudan Gadhvi) ਸੂਬੇ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦਿੱਲੀ ਤੋਂ ਬਾਅਦ ਪੰਜਾਬ ‘ਚ ਜਿੱਤ ਦਰਜ ਕਰਨ ਵਾਲੇ ਕੇਜਰੀਵਾਲ ਨੂੰ ਗੁਜਰਾਤ ਚੋਣਾਂ ਤੋਂ ਵੱਡੀਆਂ ਉਮੀਦਾਂ ਹਨ।

ਚੋਣ ਕਮਿਸ਼ਨ ਨੇ ਵੀਰਵਾਰ ਨੂੰ ਗੁਜਰਾਤ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ‘ਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ‘ਚ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਤੋਂ ਇਲਾਵਾ ਮੁੱਖ ਵਿਰੋਧੀ ਪਾਰਟੀ ਕਾਂਗਰਸ, ਆਪ ਅਤੇ ਏਆਈਐਮਆਈਐਮ ਸਮੇਤ ਹੋਰ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

Scroll to Top