Delhi Municipal Corporation

ਦਿੱਲੀ ਨਗਰ ਨਿਗਮ ਚੋਣਾਂ ਦੀ ਤਾਰੀਖ਼ ਦਾ ਐਲਾਨ, 4 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ 04 ਨਵੰਬਰ 2022: ਦਿੱਲੀ ਵਿੱਚ ਅੱਜ ਨਗਰ ਨਿਗਮ (MCD) ਦੀਆਂ ਚੋਣਾਂ ਦੀ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਵਿਜੇ ਦੇਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 7 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।ਦਿੱਲੀ ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ ਦਿੱਲੀ ਵਿੱਚ ਹੱਦਬੰਦੀ ਦੀ ਪ੍ਰਕਿਰਿਆ ਜ਼ਰੂਰੀ ਸੀ, ਇਹ ਇੱਕ ਲੰਬੀ ਪ੍ਰਕਿਰਿਆ ਹੈ। ਅਸੀਂ ਸਮਾਂ ਸੀਮਾ ਦੇ ਅੰਦਰ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ।

ਪੋਲਿੰਗ ਸਟੇਸ਼ਨਾਂ ਨੂੰ ਦੁਬਾਰਾ ਤਿਆਰ ਕੀਤਾ ਗਿਆ ਹੈ। ਦਿੱਲੀ ਨਗਰ ਨਿਗਮ ਦੇ ਅਧੀਨ 68 ਹਲਕੇ ਹਨ, ਜਿਨ੍ਹਾਂ ਵਿੱਚ 250 ਵਾਰਡ ਬਣਾਏ ਗਏ ਹਨ।ਚੋਣ ਕਮਿਸ਼ਨਰ ਨੇ ਦੱਸਿਆ ਕਿ 21 ਸੀਟਾਂ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ ਰਾਖਵੀਆਂ ਹਨ। ਨਿਗਮ ਚੋਣਾਂ ਲਈ ਇੱਕ ਐਪ ਬਣਾਈ ਗਈ ਹੈ। ਲੋਕ ਐਪ ‘ਤੇ ਆਪਣੇ ਨਾਮ ਚੈੱਕ ਕਰ ਸਕਦੇ ਹਨ ਅਤੇ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ।

Scroll to Top