Sri Kiratpur Sahib

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਕੀਰਤਪੁਰ ਸਾਹਿਬ 07 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ 08 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਸਬੰਧ ਵਿਚ ਅੱਜ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ (Sri Kiratpur Sahib) ਤੋਂ ਸਜਾਇਆ ਗਿਆ |

ਇਸ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ, ਜਿਸ ਤੋਂ ਬਾਅਦ ਨਗਰ ਕੀਰਤਨ ਆਪਣੇ ਪਹਿਲੇ ਪੜਾਅ ‘ਚ ਰਾਮ ਮੰਦਰ ਚੌਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਰੁਕਿ, ਜਿੱਥੇ ਢਾਡੀ ਜਥੇ ਵੱਲੋਂ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ |

ਉੱਥੇ ਹੀ ਮੰਦਰ ਦੇ ਪ੍ਰਬੰਧਕਾਂ ਵੱਲੋਂ ਹੋਈ ਸੰਗਤ ਲਈ ਵੇਸਣ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਮੰਦਰ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਉਪਰੰਤ ਨਗਰ ਕੀਰਤਨ ਮੇਨ ਬਾਜ਼ਾਰ ਸ੍ਰੀ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਅੰਬ ਵਾਲੇ ਚੌਕ ਨਵਾਂ ਬੱਸ ਅੱਡਾ ਪੁਰਾਣਾ ਬੱਸ ਅੱਡਾ ਤੋਂ ਵਾਪਸ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਮਾਪਤ ਹੋਇਆ |

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 8 ਨਵੰਬਰ ਨੂੰ ਸਵੇਰੇ ਦੱਸ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ |

ਜਿਸ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਜੱਥੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜੂਰੀ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਗੁਰਦੀਪ ਸਿੰਘ ਕੰਗ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸੰਦੀਪ ਸਿੰਘ ਕਲੋਤਾ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ ਅਮਰਜੀਤ ਸਿੰਘ, ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ, ਅਵਤਾਰ ਸਿੰਘ, ਬਾਬਾ ਜਰਨੈਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

 

Scroll to Top