ਚੰਡੀਗੜ੍ਹ 13 ਨਵੰਬਰ 2022: ਦੇਸ਼ ਅੱਜ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮਨਾ ਰਿਹਾ ਹੈ, ਇਸ ਦਿਨ ਨੂੰ ਬਾਲ ਦਿਵਸ (Children’s Day) ਦੇ ਵਜੋਂ ਵੀ ਮਨਾਇਆ ਜਾਂਦਾ ਹੈ । ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੋਨੀਆ ਗਾਂਧੀ ਨੇ ਇਸ ਖਾਸ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੋਵੇਂ ਨੇਤਾ ਨਹਿਰੂ ਦੀ ਸਮਾਧ ਸ਼ਾਂਤੀ ਵਨ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਟਵਿੱਟਰ ‘ਤੇ ਇਸ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਾਂਗਰਸ ਪਾਰਟੀ ਨੇ ਲਿਖਿਆ ਕਿ “ਰਾਸ਼ਟਰ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਭਾਰਤ ਦੇ ਵਿਕਾਸ ਵਿੱਚ ਦਿੱਤੇ ਯੋਗਦਾਨ ਲਈ ਯਾਦ ਕਰਦਾ ਹੈ।”
ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਡਿਤ ਨਹਿਰੂ ਦਾ ਇੱਕ ਵੀਡੀਓ ਵੀ ਟਵੀਟ ਕੀਤਾ ਗਿਆ ਹੈ। ਇਸ ‘ਤੇ ਲਿਖਿਆ ਹੈ, ਬੱਚੇ ਬਾਗ ‘ਚ ਖਿੜੀ ਹੋਈ ਕਲੀ ਦੀ ਤਰ੍ਹਾਂ ਹੁੰਦੇ ਹਨ, ਜਿਸ ਨੂੰ ਬੜੇ ਪਿਆਰ ਅਤੇ ਕੋਮਲਤਾ ਨਾਲ ਪਾਲਿਆ ਜਾਣਾ ਚਾਹੀਦਾ ਹੈ। ਕੁਝ ਤਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਦੇ ‘ਚਾਚਾ ਨਹਿਰੂ‘ ਸਨ।