Khedan Watan Punjab Diaan

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ‘ਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ : ਮੀਤ ਹੇਅਰ

ਲੁਧਿਆਣਾ 17 ਨਵੰਬਰ 2022: ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਤੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ ਤੌਰ ‘ਤੇ ਪਹੁੰਚੇ ਹਨ । ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਸਨ ।

ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਅੰਦਰ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਵਿਚ ਕਾਮਯਾਬ ਹੋਈਆ ਹਨ । ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿਚ ਪਹਿਲੀ ਵਾਰ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਹੈ । ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ ।

Scroll to Top