Indonesia

Earthquake: ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਪਹੁੰਚੀ, 700 ਤੋਂ ਵੱਧ ਜ਼ਖਮੀ

ਚੰਡੀਗੜ੍ਹ 21 ਨਵੰਬਰ 2022: ਇੰਡੋਨੇਸ਼ੀਆ (Indonesia) ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਆਏ 5.6 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 46 ਜਣਿਆਂ ਦੀ ਮੌਤ ਹੋ ਗਈ ਹੈ ਅਤੇ 700 ਤੋਂ ਵੱਧ ਜ਼ਖਮੀ ਹੋ ਦੱਸੇ ਜਾ ਰਹੇ ਹਨ, ਇਸਦੇ ਨਾਲ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਅੰਕੜਾ ਵੱਧ ਸਕਦਾ ਹੈ । ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ 5.6 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ ‘ਚ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ‘ਤੇ ਕੇਂਦਰਿਤ ਸੀ।ਭੂਚਾਲ ਨਾਲ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਕਈ ਘਰ ਮਲਵੇ ਵਿੱਚ ਤਬਦੀਲ ਹੋ ਗਏ। ਰਾਹਤ ਕਾਰਜ ਟੀਮ ਵਲੋਂ ਰੈਸਕਿਊ ਜਾਰੀ ਹੈ | ਇਸਦੇ ਨਾਲ ਹੀ ਲੋਕਾਂ ਨੂੰ ਸੁਰੱਖਿਆ ਲਈ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।

Scroll to Top