ਚੰਡੀਗੜ੍ਹ 26 ਨਵੰਬਰ 2022: ਜੰਮੂ-ਕਸ਼ਮੀਰ ਜਾਂਚ ਏਜੰਸੀ (SIA) ਨੇ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਏਜੰਸੀ ਨੇ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ (JeI) ਦੀਆਂ 90 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਜਾਇਦਾਦਾਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਾਇਦਾਦਾਂ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਤੇ ਰਾਜ ਜਾਂਚ ਏਜੰਸੀ (ਐਸਆਈਏ) ਦੀ ਸਿਫ਼ਾਰਸ਼ ‘ਤੇ ਸੀਲ ਕੀਤੀਆਂ ਗਈਆਂ ਹਨ।
ਅਧਿਕਾਰੀਆਂ ਨੇ ਕਿਹਾ, “ਐਸਆਈਏ ਨੂੰ ਜੰਮੂ-ਕਸ਼ਮੀਰ ਵਿੱਚ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ ਨਾਲ ਸਬੰਧਤ ਕਰੋੜਾਂ ਰੁਪਏ ਦੀ ਜਾਇਦਾਦ ਮਿਲੀ ਹੈ। ਅਨੰਤਨਾਗ ਵਿੱਚ ਅੱਜ, ਐਸਆਈਏ ਦੀ ਸਿਫ਼ਾਰਸ਼ ਦੇ ਅਧਾਰ ‘ਤੇ ਅਨੰਤਨਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੁਆਰਾ ਨੋਟੀਫਾਈ ਕੀਤੇ ਜਾਣ ਤੋਂ ਬਾਅਦ 11 ਥਾਵਾਂ ‘ਤੇ 90 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਤੱਕ ਪਹੁੰਚ ਅਤੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।