ਅੰਮ੍ਰਿਤਸਰ 29 ਨਵੰਬਰ 2022: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਵਿਜੀਲੈਂਸ ਦੇ ਦਫ਼ਤਰ ‘ਚ ਪੇਸ਼ ਹੋਏ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ। ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਸੋਨੀ ਨੂੰ ਬੀਤੇ ਸ਼ਨੀਵਾਰ ਸਵੇਰੇ 10 ਵਜੇ ਵਿਜੀਲੈਂਸ ਵੱਲੋਂ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਸਮਾਂ ਮੰਗਿਆ ਸੀ |
ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ 8 ਨਵੰਬਰ ਨੂੰ ਇਕ ਸ਼ਿਕਾਇਤ ਚੰਡੀਗੜ੍ਹ ’ਚ ਦਰਜ ਕੀਤੀ ਗਈ ਸੀ। ਇਸ ’ਚ ਕਿਹਾ ਗਿਆ ਸੀ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਸਰਕਾਰ ਦੇ ਸ਼ਾਸਨ ’ਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਕਿਤੇ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੂੰ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ।