ਲੁਧਿਆਣਾ 29 ਨਵੰਬਰ 2022:ਐਨਆਈਏ ਵਲੋਂ ਲਾਰੈਂਸ ਬਿਸ਼ਨੋਈ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਐੱਨਆਈਏ ਵਲੋਂ 4 ਸੂਬਿਆਂ ‘ਚ 20 ਥਾਵਾਂ ‘ਤੇ ਤਾਬੜਤੋੜ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਵਿੱਚ ਪੰਜਾਬ, ਦਿੱਲੀ, ਯੂਪੀ ਅਤੇ ਰਾਜਸਥਾਨ ਸ਼ਾਮਲ ਹਨ |
ਇਸਦੇ ਤਹਿਤਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿੱਚ ਕਥਿਤ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀ ਰਾਜਗੜ੍ਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਰਵੀ ਦੇ ਘਰ ਛਾਪਾ ਮਾਰਿਆ ਗਿਆ ਸੀ |
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਐਨਆਈਏ ਦੀ ਟੀਮ ਨੇ ਰਵੀ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਸਤੰਬਰ ਵਿੱਚ ਰਵੀ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ। ਰਵੀ ਖ਼ਿਲਾਫ਼ 10 ਮੁਕੱਦਮੇ ਦਰਜ ਹਨ। 2011 ਵਿੱਚ ਰਵੀ ਨੂੰ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਕੁਝ ਦੀ ਪਹਿਲਾਂ ਹੀ ਐਨਆਈਏ ਨੇ ਆਪਣੀ ਹਿਰਾਸਤ ਵਿੱਚ ਲਿਆ ਹੈ |