ਫ਼ਿਰੋਜ਼ਪੁਰ 29 ਨਵੰਬਰ 2022: ਬੀਤੇ ਦਿਨ ਫ਼ਿਰੋਜ਼ਪੁਰ (Ferozepur) ਵਿੱਚ ਦੋ ਸਕੂਟਰੀ ਸਵਾਰ ਲੜਕੀਆਂ ਕੋਲੋਂ ਮੋਬਾਈਲ ਫੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਲੁਟੇਰੇ ਵੱਲੋਂ ਲੜਕੀਆਂ ਕੋਲੋਂ ਮੋਬਾਈਲ ਫੋਨ ਖੋਹ ਲਏ | ਇਸੇ ਦੌਰਾਨ ਲੜਕੀਆਂ ਕੰਧ ਵਿੱਚ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਈਆ ਸਨ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਸ਼ਹਿਰ ਵਾਸੀਆਂ ਅਤੇ ਕੁੱਝ ਸਮਾਜ ਸੇਵੀ ਲੋਕਾਂ ਵੱਲੋਂ ਰੋਡ ਜਾਂਮ ਕਰ ਪੁਲਿਸ ਪ੍ਰਸਾਸਨ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਸੀ ਕਿ ਲੁਟੇਰੇ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ |
ਪੁਲਿਸ ਨੇ 24 ਘੰਟਿਆਂ ਦੌਰਾਨ ਮੋਬਾਈਲ ਫੋਨ ਖੋਹਣ ਵਾਲੇ ਲੁਟੇਰਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਐੱਸਐੱਸਪੀ ਫ਼ਿਰੋਜ਼ਪੁਰ (Ferozepur) ਕੰਵਰਦੀਪ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਰੇਲਵੇ ਪੁਲ ਦੇ ਨਜਦੀਕ ਦੋ ਲੜਕੀਆਂ ਕੋਲੋਂ ਆਸ਼ੂ ਪੁੱਤਰ ਹਰਜਿੰਦਰ ਵਾਸੀ ਅਟਾਰੀ ਨੇ ਮੋਬਾਈਲ ਫੋਨ ਖੋਹਿਆ ਲਿਆ ਸੀ। ਅਤੇ ਇਸ ਦੌਰਾਨ ਲੜਕੀਆਂ ਵੀ ਜਖਮੀ ਹੋਈਆਂ ਸਨ।
ਇਹ ਮਾਮਲਾ ਪੁਲਿਸ ਧਿਆਨ ਵਿੱਚ ਆਉਣ ਤੇ ਫ਼ਿਰੋਜ਼ਪੁਰ ਪੁਲਿਸ ਵੱਲੋਂ ਅਲੱਗ ਅਲੱਗ ਟੀਮਾਂ ਬਣਾ 24 ਘੰਟਿਆਂ ਵਿੱਚ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐੱਸਐੱਸਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਆਸ਼ੂ ਤੇ ਪਹਿਲਾਂ ਵੀ ਮਾਮਲਾ ਦਰਜ ਹੈ। ਜੋ ਜੇਲ੍ਹ ਕੱਟ ਰਿਹਾ ਹੈ ਅਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ। ਜਿਸਨੂੰ ਫਿਰੋਜ਼ਪੁਰ ਸ਼ਹਿਰ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |