Jiang Zemin

China: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਹੋਇਆ ਦਿਹਾਂਤ

ਚੰਡੀਗੜ੍ਹ 30 ਨਵੰਬਰ 2022: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ (Jiang Zemin) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 96 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਚੀਨੀ ਸਰਕਾਰੀ ਮੀਡੀਆ ਮੁਤਾਬਕ ਜ਼ੇਮਿਨ ਲਿਊਕੇਮੀਆ ਦੀ ਬਿਮਾਰੀ ਤੋਂ ਪੀੜਤ ਸੀ। ਇਸ ਕਾਰਨ ਉਸ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।

ਜਿਆਂਗ ਜ਼ੇਮਿਨ ਨੂੰ 1989 ਦੇ ਤਿਆਨਮਨ ਸਕੁਏਅਰ ਕਤਲੇਆਮ ਤੋਂ ਬਾਅਦ ਚੀਨ ਦੀ ਅਗਵਾਈ ਕਰਨ ਲਈ ਚੁਣਿਆ ਗਿਆ ਸੀ। ਉਸ ਨੇ ਲਗਭਗ ਇੱਕ ਦਹਾਕੇ ਤੱਕ ਚੀਨ ‘ਤੇ ਰਾਜ ਕੀਤਾ ਸੀ । ਜਿਆਂਗ ਦੇ ਸ਼ਾਸਨਕਾਲ ਦੌਰਾਨ ਤਿਆਨਮਨ ਸਕੁਏਅਰ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਚੀਨ ਵਿੱਚ ਕੋਈ ਵੱਡੇ ਪ੍ਰਦਰਸ਼ਨ ਨਹੀਂ ਹੋਏ ਸਨ।

ਕਸ਼ਮੀਰ ਮੁੱਦੇ ‘ਤੇ ਵੀ ਦਿੱਤਾ ਸੀ ਇਹ ਬਿਆਨ

1996 ‘ਚ ਚੀਨ ਦੇ ਰਾਸ਼ਟਰਪਤੀ ਜਿਆਂਗ ਜ਼ੇਮਿਨ (Jiang Zemin) ਨੇ ਪਾਕਿਸਤਾਨੀ ਸੰਸਦ ਨੂੰ ਆਪਣੇ ਸੰਬੋਧਨ ‘ਚ ਕਿਹਾ ਸੀ ਕਿ ਜੇਕਰ ਕੁਝ ਮੁੱਦੇ ਹੱਲ ਨਹੀਂ ਹੋ ਸਕਦੇ ਤਾਂ ਉਨ੍ਹਾਂ ਨੂੰ ਠੰਡੇ ਬਸਤੇ ਪਾ ਦੇਣਾ ਚਾਹੀਦਾ ਹੈ। ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਆਮ ਸਬੰਧਾਂ ਦੀ ਰਾਹ ‘ਤੇ ਅੱਗੇ ਵਧਿਆ ਜਾ ਸਕਦਾ ਹੈ। ਹਾਲਾਂਕਿ ਪਾਕਿਸਤਾਨ ਨੇ ਸਾਬਕਾ ਚੀਨੀ ਰਾਸ਼ਟਰਪਤੀ ਦੀ ਗੱਲਬਾਤ ਦਾ ਵਿਰੋਧ ਕੀਤਾ ਸੀ |

Scroll to Top