Gram Panchayats

ਪਿੰਡ ਮਨਸੂਰਪੁਰ ‘ਚ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ: ਰਾਜਾ ਵੜਿੰਗ

ਚੰਡੀਗੜ੍ਹ 05 ਦਸੰਬਰ 2022: ਫਿਲੌਰ ਦੇ ਪਿੰਡ ਮਨਸੂਰਪੁਰ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਸੰਗਤਾਂ ‘ਚ ਭਾਰੀ ਰੋਸ ਪਾਇਆ ਹੈ। ਇਸ ਘਟਨਾ ਤੋਂ ਬਾਅਦ ਕਈ ਸਿਆਸੀ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਘਟਣ ਦੀ ਨਿੰਦਾ ਕੀਤੀ ਹੈ ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, ”ਅਸੀਂ ਫਿਲੌਰ ਨੇੜੇ ਮਨਸੂਰਪੁਰ ਪਿੰਡ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਹ ਜਾਣਬੁੱਝ ਕੇ ਕੀਤੀ ਗਈ ਭੜਕਾਉਣ ਵਾਲੀ ਘਟਨਾ ਹੈ ਜੋ ਮੁਆਫ਼ੀ ਦੇ ਯੋਗ ਨਹੀਂ ਹੈ।

Raja Waring

Scroll to Top