ਚੰਡੀਗੜ੍ਹ 08 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਵਿੱਚ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ (Jairam Thakur) ਨੇ ਵੱਡੀ ਜਿੱਤ ਦਰਜ ਕੀਤੀ ਹੈ। ਤਾਜ਼ਾ ਰਿਪੋਰਟ ਅਨੁਸਾਰ ਭਾਜਪਾ ਦੇ ਜੈਰਾਮ ਠਾਕੁਰ ਨੇ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਸਰਾਜ ਤੋਂ ਲਗਾਤਾਰ ਛੇਵੀਂ ਵਾਰ 20,000 ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ 10 ਵਿਧਾਨ ਸਭਾ ਹਲਕੇ ਹਨ। ਇਨ੍ਹਾਂ ਵਿੱਚੋਂ ਸਰਾਜ ਵਿਧਾਨ ਸਭਾ ਸੀਟ ਹਾਟ ਸੀਟ ਹੈ। ਕਿਉਂਕਿ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਇੱਥੋਂ ਚੋਣ ਲੜ ਰਹੇ ਸਨ । ਇਸ ਦੇ ਨਾਲ ਹੀ ਕਾਂਗਰਸ ਨੇ ਇਕ ਵਾਰ ਫਿਰ ਚੇਤ ਰਾਮ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ । 2017 ਦੀਆਂ ਚੋਣਾਂ ਵਿੱਚ ਭਾਜਪਾ ਦੇ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਚੇਤ ਰਾਮ ਠਾਕੁਰ ਨੂੰ 11,254 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।