ਚੰਡੀਗੜ੍ਹ 08 ਦਸੰਬਰ 2022: ਬੀਤੀ ਰਾਤ ਜਲੰਧਰ ਦੇ ਨਕੋਦਰ (Nakodar) ਵਿੱਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ (Mandeep Singh) ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ। ਐੱਚਡੀਐੱਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।