ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਜਸਬੀਰ ਜੱਸੀ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।
ਪੰਜਾਬੀ ਇੰਡਸਟਰੀ ਦਾ ਇਹ ਪ੍ਰਸਿੱਧ ਕਲਾਕਾਰ ਜਲਦ ਹੀ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ । ਜਿਸ ਲਈ ਉਸ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ ।
ਦੇਖੋ ਤਸਵੀਰਾਂ –