ਅੰਮ੍ਰਿਤਸਰ 12 ਦਸੰਬਰ 2022: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ ਮੀਟਿੰਗ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸੰਬਰ ਦੇ ਆਖਰ ਵਿੱਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਆ ਰਹੇ ਹਨ ਅਤੇ ਇਹਨਾਂ ਦਿਨਾਂ ਨੂੰ ਲੈ ਕੇ ਵੱਖ ਵੱਖ ਥਾਵਾਂ ਤੇ ਧਾਰਮਿਕ ਸਮਾਗਮ ਤੇ ਜੋੜ ਮੇਲੇ ਵੀ ਕਰਵਾਏ ਜਾ ਰਹੇ ਹਨ ਅਤੇ ਹੁਣ ਕਿਸੇ ਵੀ ਸਮਾਗਮ ਦੇ ਉੱਪਰ ਕਿਸੇ ਨੂੰ ਵੀ ਗੁਰੂ ਬਖਸ਼ਿਸ਼ ਸਿਰੋਪਾਓ ਨਹੀ ਦਿੱਤਾ ਜਾਵੇਗਾ |
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਣ ਵਾਲੇ ਵੱਖ-ਵੱਖ ਗੁਰਦੁਆਰਿਆਂ ਦੇ ਮੁੱਖ ਗ੍ਰੰਥੀ ਸ਼ਾਮ 4 ਤੋਂ 6 ਵਜੇ ਤੱਕ ਸਾਰਿਆਂ ਨੂੰ ਜਪੁਜੀ ਸਾਹਿਬ ਪਾਠ ਦੀ ਸੰਥਿਆ ਜ਼ਰੂਰ ਕਰਵਾਉਣਗੇ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਣ ਵਾਲਾ ਮਾਤਾ ਸਾਹਿਬ ਕੌਰ ਕਾਲਜ ਦੀਆਂ 16 ਵਿਦਿਆਰਥਣਾਂ ਗੱਤਕਾਬਾਜੀ ਦੇ ਵਿੱਚ ਨੈਸ਼ਨਲ ਲਈ ਚੁਣੀਆਂ ਗਈਆਂ ਹਨ ਜੋ ਕਿ ਐਸਜੀਪੀਸੀ ਅਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ |
ਉਨ੍ਹਾਂ ਨੇ ਕਿਹਾ ਕਿ 2 ਸਤੰਬਰ ਤੋਂ ਸ਼ੁਰੂ ਕੀਤੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਵਿੱਚ ਹੁਣ ਤੱਕ 2 ਲੱਖ 42 ਹਜ਼ਾਰ ਤੋਂ ਵੱਧ ਫਾਰਮ ਭਰੇ ਜਾ ਚੁੱਕੇ ਹਨ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਅਮਰੀਕਾ ਵਾਸੀ ਦੀਦਾਰ ਸਿੰਘ ਬੈਂਸ ਨੇ ਐਸਜੀਪੀਸੀ ਦੇ ਨਾਮ ਅਜੂਬਾ ਸਿਟੀ ‘ਚ 13 ਏਕੜ ਜ਼ਮੀਨ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਵੀ ਹੋਰਨਾਂ ਨੇ ਸਿੱਖੀ ਲਈ ਬਹੁਤ ਸਾਰੀਆਂ ਸੇਵਾਵਾਂ ਕੀਤੀਆਂ ਜਿਸ ਦੇ ਚਲਦੇ ਅੱਜ ਅੰਤਰਿੰਗ ਕਮੇਟੀ ਵਿੱਚ ਫ਼ੈਸਲਾ ਕੀਤਾ ਗਿਆ ਕਿ ਦੀਦਾਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਅਜਾਇਬਘਰ ਵਿਚ ਲਗਾਈ ਜਾਵੇਗੀ |
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪੁਤਲਾ ਫੂਕੇ ਜਾਣ ‘ਤੇ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਮੈਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੇ ਇਸ ਸਿਖਰ ਦੇ ਸਨਮਾਨ ਵਾਲੇ ਅਹੁਦੇ ਦਾ ਨਿਰਾਦਰ ਹੈ | ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸੱਚਾ ਸਿੱਖ ਅਜਿਹੀ ਹਰਕਤ ਨਹੀਂ ਕਰ ਸਕਦਾ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਬੜੀ ਹੀ ਗੰਭੀਰਤਾ ਨਾਲ ਇਹ ਫ਼ੈਸਲਾ ਸੁਣਾਇਆ ਹੈ ਤੇ ਨਾਲ ਹੀ ਪ੍ਰਧਾਨ ਐਸ ਜੀ ਪੀ ਸੀ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਐਸਜੀਪੀਸੀ ਵੱਲੋਂ ਇੱਕ ਚਿੱਠੀ ਵਿੱਚ ਲਿਖਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਪਾਕਿਸਤਾਨ ਦੀ ਸਰਕਾਰ ਖੁਦ ਚੰਗੇ ਤਰੀਕੇ ਨਾਲ ਦੇਖ-ਰੇਖ ਕਰੇ | ਅੰਤ ਵਿੱਚ ਉਨ੍ਹਾਂ ਕਿਹਾ ਕਿ 20 ਦਸੰਬਰ ਤੋਂ 30 ਦਸੰਬਰ ਤੱਕ ਹੱਥਾਂ ਵਿਚ ਤਖ਼ਤੀਆਂ ਉਤੇ ਤਖ਼ਤੀਆਂ ਦੇ ਉਪਰ ਗੁਰਬਾਣੀ ਦੀਆਂ ਇਹ ਪੰਕਤੀਆਂ ਲੈ ਕੇ ਪਿੰਡਾਂ ਦੇ ਵਿੱਚ ਪ੍ਰਚਾਰ ਕੀਤਾ ਜਾਵੇ |