ਲਾਰੈਂਸ ਬਿਸ਼ਨੋਈ

ਲਾਰੈਂਸ ਬਿਸ਼ਨੋਈ ਦੀ ਸ੍ਰੀ ਮੁਕਤਸਰ ਸਾਹਿਬ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮੁੜ ਮਿਲਿਆ ਤਿੰਨ ਦਿਨਾਂ ਰਿਮਾਂਡ

ਸ੍ਰੀ ਮੁਕਤਸਰ ਸਾਹਿਬ 13 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 13 ਦਸੰਬਰ ਤੱਕ ਦਾ ਰਿਮਾਂਡ ਪੂਰਾ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਥੇ ਹੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਰਿਮਾਂਡ ਮਿਲਿਆ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ। ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਉਨ੍ਹਾਂ ਦੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ।

ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ ਅਤੇ 21 ਮਾਰਚ ਨੂੰ ਉਸਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫ਼ਰੀਦਕੋਟ ਪੇਸ਼ੀ ‘ਤੇ ਆ ਰਿਹਾ ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਞਿਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜਮਾਨਤ ‘ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ ਹੈ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸ਼ਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ।

Scroll to Top