Ludhiana Police

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਚੰਡੀਗੜ੍ਹ ਤੋਂ ਪਾਕਿਸਤਾਨੀ ਖੁਫੀਆ ਏਜੰਸੀ ਦਾ ਜਾਸੂਸ ਗ੍ਰਿਫਤਾਰ

ਚੰਡੀਗੜ੍ਹ 15 ਦਸੰਬਰ 2022: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operation Cell) ਨੂੰ ਵੱਡੀ ਸਫਲਤਾ ਮਿਲੀ ਹੈ। ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਅਧਿਕਾਰੀਆਂ ਨੇ ਮੁਲਜ਼ਮ ਦੀ ਪਛਾਣ ਤ੍ਰਿਪੇਂਦਰ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ | ਮੁਲਜ਼ਮ ਨੂੰ ਪਾਕਿਸਤਾਨੀ ਏਜੰਸੀ ਆਈਐੱਸਆਈ ਦਾ ਜਾਸੂਸ ਦੱਸਿਆ ਜਾ ਰਿਹਾ ਹੈ, ਮੁਲਜ਼ਮ ‘ਤੇ ਭਾਰਤ ਦੀ ਖੁਫੀਆ ਜਾਣਕਾਰੀ ਨੂੰ ਲੀਕ ਕਰਨ ਦਾ ਦੋਸ਼ ਹੈ | ਪੁਲਿਸ ਦੇ ਮੁਤਾਬਕ ਨੇ ਮੁਲਜ਼ਮ ਵਿਅਕਤੀ ਭਾਰਤ ਦੀ ਖੁਫੀਆ ਜਾਣਕਾਰੀ ਸਿੱਖਸ ਫਾਰ ਜਸਟਿਸ ਅਤੇ ਪਾਕਿਸਤਾਨ ਦੀ ਆਈ.ਐੱਸ.ਆਈ. ਨੂੰ ਸਾਂਝਾ ਕਰ ਰਿਹਾ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਮੁਲਜ਼ਮਾਂ ਨੂੰ ਸੈਕਟਰ-40 ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ।ਇਸ ਦੌਰਾਨ ਸੁਣਵਾਈ ਕਰਦਿਆਂ ਮੋਹਾਲੀ ਅਦਾਲਤ ਨੇ ਮੁਲਜ਼ਮ ਨੂੰ 19 ਤਾਰੀਖ਼ ਤੱਕ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ ਹਨ |

Scroll to Top