Sri Anandpur Sahib

ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਗੜ੍ਹਸ਼ੰਕਰ ਦੇ ਪਿੰਡ ਮਹਿੰਦਵਾਨੀ ਦੇ ਲੋਕਾਂ ‘ਤੇ ਪ੍ਰਭਾਵ ਦਾ ਮੁੱਦਾ ਚੁੱਕਿਆ

ਦਿੱਲੀ 15 ਦਸੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਮਹਿੰਦਵਾਨੀ ਵਿੱਚ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੀਆਂ ਦੋ ਫੈਕਟਰੀਆਂ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਦਾ ਮੁੱਦਾ ਉਠਾਇਆ।

ਐਮਪੀ ਤਿਵਾੜੀ ਨੇ ਦੱਸਿਆ ਕਿ ਪਿੰਡ ਦੇ ਨੇੜੇ ਦੋ ਫੈਕਟਰੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਕਾਸਮੈਟਿਕ ਅਤੇ ਦੂਜੀ ਫੈਟ ਫੈਕਟਰੀ ਹੈ। ਉਨ੍ਹਾਂ ਨੇ ਇਸ ਸਬੰਧੀ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੂੰ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੀ ਪਹੁੰਚੀ, ਪਰ ਕੋਈ ਸੁਧਾਰ ਨਹੀਂ ਹੋਇਆ। ਇਨ੍ਹਾਂ ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਪ੍ਰਦੂਸ਼ਣ ਸਵਾਂ ਦਰਿਆ ਰਾਹੀਂ ਸਤਲੁਜ ਦਰਿਆ ਵਿੱਚ ਜਾ ਰਿਹਾ ਹੈ।

ਜਿੱਥੇ ਪਾਣੀ ਅਤੇ ਹਵਾ ਦੋਵੇਂ ਪ੍ਰਦੂਸ਼ਿਤ ਹੋ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਕਤ ਫੈਕਟਰੀਆਂ ਨੂੰ ਬੰਦ ਕਰਵਾਉਣ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਭੇਜੀ ਜਾਵੇ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸੰਸਦ ਮੈਂਬਰ ਤਿਵਾੜੀ ਵੀ ਸ਼ਾਮਲ ਹੋਏ ਸਨ। ਜਿਨ੍ਹਾਂ ਨੇ ਕੇਂਦਰੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਮਾਮਲਾ ਵੀ ਉਠਾਇਆ ਸੀ।

Scroll to Top