Lawrence Bishnoi

ਲਾਰੈਂਸ ਬਿਸ਼ਨੋਈ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਚੰਡੀਗੜ੍ਹ 17 ਦਸੰਬਰ 2022: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਮੋਹਾਲੀ ਦੀ ਅਦਾਲਤ (Mohali court) ‘ਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਨੂੰ ਬਰੂ ਬ੍ਰੋਸ ਪੱਬ ਬਾਰ ਦੇ ਮਾਲਕ ‘ਤੇ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਜਿੱਥੇ ਅਦਾਲਤ ਨੇ ਬਿਸ਼ਨੋਈ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਗੈਂਗਸਟਰ ਬਿਸ਼ਨੋਈ ਨੂੰ 19 ਦਸੰਬਰ ਨੂੰ ਮੁੜ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਅਦਾਲਤ ਨੇ ਮੋਹਾਲੀ ਪੁਲਿਸ (Mohali police) ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਲਿਆਂਦਾ ਗਿਆ |

Scroll to Top