ਚੰਡੀਗੜ੍ਹ 19 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਚੇਨਈ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਆਪਣੀ ਇਸ ਫ਼ੇਰੀ ਦੌਰਾਨ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਸਨਅਤਕਾਰਾਂ ਨੂੰ ਮਿਲ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਮੁਰੂਗੱਪਾ ਗਰੁੱਪ (Murugappa Group) ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬੜੇ ਮਿਹਨਤੀ ਹੁੰਦੇ ਹਨ, ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਕਰਕੇ ਬੜੀ ਖੁਸ਼ੀ ਮਹਿਸੂਸ ਹੋਵੇਗੀ…ਫਰਵਰੀ ਮਹੀਨੇ ਵਿੱਚ ਹੋਣ ਵਾਲੀ ‘ਇਨਵੈਸਟ ਪੰਜਾਬ’ ਕਾਨਫਰੰਸ ਲਈ ਸਨਅਤਕਾਰਾਂ ਨੂੰ ਸੱਦਾ ਦਿੱਤਾ ਗਿਆ । ਮੁੱਖ ਮੰਤਰੀ ਭਗਵੰਤ ਮਾਨ ਭਲਕੇ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ।
ਆਪਣੀ ਚੇਨੱਈ ਫ਼ੇਰੀ ਦੌਰਾਨ @Murugappa_Group ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ…ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬੀ ਬੜੇ ਮਿਹਨਤੀ ਹੁੰਦੇ ਨੇ…ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਕਰਕੇ ਬੜੀ ਖੁਸ਼ੀ ਮਹਿਸੂਸ ਹੋਵੇਗੀ… pic.twitter.com/mjTsXb5Qvr
— Bhagwant Mann (@BhagwantMann) December 19, 2022