ਚੰਡੀਗੜ੍ਹ 23 ਦਸੰਬਰ 2022: ਲੋਕ ਸਭਾ (Lok Sabha) ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਸ ਦੀ ਕਾਰਵਾਈ 29 ਦਸੰਬਰ ਤੱਕ ਦੀ ਤਜਵੀਜ਼ ਸੀ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ ‘ਤੇ ਚਰਚਾ ਕਰਨ ਲਈ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ।
7 ਦਸੰਬਰ ਤੋਂ ਸ਼ੁਰੂ ਹੋਇਆ ਸੰਸਦ ਦਾ ਸਰਦ ਰੁੱਤ ਇਜਲਾਸ਼ ਸ਼ੁੱਕਰਵਾਰ ਨੂੰ ਖਤਮ ਹੋਣ ਦੀ ਸੰਭਾਵਨਾ ਹੈ। ਆਖ਼ਰੀ ਦਿਨ ਰਾਜ ਸਭਾ ਵਿੱਚ 34 ਪ੍ਰਾਈਵੇਟ ਮੈਂਬਰ ਬਿੱਲਾਂ ‘ਤੇ ਵਿਚਾਰ ਕੀਤਾ ਜਾਵੇਗਾ । ਲੋਕ ਸਭਾ ਸ਼ਾਮ ਨੂੰ ਆਪਣੇ ਮੈਂਬਰਾਂ ਦੁਆਰਾ ਬਿੱਲਾਂ ‘ਤੇ ਵੀ ਵਿਚਾਰ ਕਰੇਗੀ।