ਵਿਦਿਆਰਥਣ ਮਹਿਫ਼ੂਜਾ

ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫ਼ੂਜਾ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ

ਪਟਿਆਲਾ 27 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਪੇ-ਅਧਿਆਪਕ ਮੀਟਿੰਗ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸ਼ਨਿਕ ਕੰਮਕਾਜ ਤੋਂ ਜਾਣੂ ਕਰਵਾਉਂਣ ਲਈ ਦਿੱਤੇ ਆਦੇਸ਼ਾਂ ਦੇ ਮੱਦੇਨਜ਼ਰ ਸਰਕਾਰੀ ਸਮਾਰਟ ਸਕੂਲ ਮਾਡਲ ਟਾਊਨ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫ਼ੂਜਾ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ।

Deputy Commissioner of Patiala

ਇਸ ਦੌਰਾਨ ਵਿਦਿਆਰਥਣ ਮਹਿਫ਼ੂਜਾ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇਸਦੇ ਨਾਲ ਹੀ ਇੰਦਰਪੁਰਾ ਦੇ ਵਸਨੀਕ ਵਿਦਿਆਰਥਣ ਮਹਿਫ਼ੂਜਾ ਦੇ ਪਿਤਾ ਮੱਖਣ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਸਮੇਤ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਹੈ।

ਮਹਿਫ਼ੂਜਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ (ਟੀਮ ਪਟਿਆਲਾ) ਵਲੋਂ ਸ਼ੁਰੂ ਕੀਤੇ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਹਰ ਮਹੀਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਮੁਤਾਬਕ ਅਤੇ ਉਨ੍ਹਾਂ ਦੇ ਰੋਲ ਮਾਡਲ ਵਿਭਾਗਾਂ ਨਾਲ ਜੋੜਿਆ ਜਾਵੇਗਾ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਨਾ ਮਿਲ ਸਕੇ ਅਤੇ ਉਹ ਆਪਣੇ ਸੁਪਨੇ ਸਾਕਾਰ ਕਰ ਸਕਣ।

Scroll to Top