ਗੁਰਦਾਸਪੁਰ 27 ਦਸੰਬਰ 2022 : ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਦੇ ਬਟਾਲਾ ਵਿਖੇ ਇਤਹਾਸਿਕ ਗੁਰੁਦੁਆਰਾ ਸ਼੍ਰੀ ਕੰਧ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਜਿੱਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ ਅਤੇ ਹਰ ਥਾਂ ‘ਤੇ ਫੁੱਲਾਂ ਦੀ ਵਰਖਾ ਕਰ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਪ੍ਰਸ਼ਾਦੇ ਦਾ ਖ਼ਾਸ ਪ੍ਰਬੰਧ ਕਰ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਇੱਸ ਮੌਕੇ ਤੇ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸੜ ਨੇਂ ਕਿਹਾ ਕੀ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੰਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇਂ ਹਿੱਸਾ ਲਿਆ ਅਤੇ ਉਹਨਾਂ ਕਿਹਾ ਕਿ ਦਸਮ ਪਿਤਾ ਪੂਰੇ ਜਗਤ ਨੂੰ ਇਕ ਰਹਿਣ ਅਤੇ ਜੁਰਮ ਦੇ ਖਿਲਾਫ ਅਵਾਜ ਚੁੱਕਣ ਅਤੇ ਆਪਸੀ ਭਾਈਚਾਰੇ ਦੇ ਉਪਦੇਸ਼ ਦਿਤੇ ਹਨ ਅਤੇ ਉਹ ਸਰਬੰਸਦਾਨੀ ਗੁਰੂ ਦੇ ਉਪਦੇਸ਼ਾ ਤੇ ਹਰ ਇਕ ਨੂੰ ਚਲਣ ਦੀ ਲੋੜ ਹੈ |
ਉਥੇ ਹੀ ਜਗਾਹ ਜਗਾਹ ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਬੈਡ ਅਤੇ ਗਤਕੇ ਦੇ ਜੌਹਰ ਵਿਖਾਏ ਗਏ।ਇਹ ਨਗਰ ਕੀਰਤਨ ਬਟਾਲਾ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕੰਧ ਸਾਹਿਬ ਵਿਖੇ ਸ਼ਾਮ ਨੂੰ ਸੰਪੰਨ ਹੋਵੇਗਾ।