Pele

ਤਿੰਨ ਵਾਰ ਵਿਸ਼ਵ ਕੱਪ ਜੇਤੂ ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਪੂਰੇ ਹੋ ਗਏ

ਚੰਡੀਗੜ੍ਹ, 30 ਦਸੰਬਰ 2022: ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ (Pele) ਦਾ ਦਿਹਾਂਤ ਹੋ ਗਿਆ ਹੈ। ਉਹ 82 ਸਾਲ ਦੇ ਸਨ ਅਤੇ ਕੋਲਨ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਦੁਨੀਆ ਭਰ ਦੇ ਫੁੱਟਬਾਲ ਖਿਡਾਰੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਪੇਲੇ ਫੁੱਟਬਾਲ ਇਤਿਹਾਸ ਦੇ ਮਹਾਨ ਖਿਡਾਰੀਆਂ ਵਿੱਚੋਂ ਇੱਕ ਹੈ। ਫੀਫਾ ਦੇ ਪ੍ਰਧਾਨ ਗਿਆਨੀ ਇਨਫੈਂਟੀਨੋ ਨੇ ਪੇਲੇ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੇਲੇ ਦੇ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਭਰਨਾ ਮੁਸ਼ਕਲ ਹੋਵੇਗਾ।

ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ 82 ਸਾਲ ਦੇ ਸਨ। ਪੇਲੇ (Pele) ਕੋਲਨ ਕੈਂਸਰ ਨਾਲ ਜੂਝ ਰਹੇ ਸਨ। ਉਸ ਦੇ ਸਰੀਰ ਨੇ ਕੀਮੋਥੈਰੇਪੀ ਦੇ ਇਲਾਜ ਨੂੰ ਵੀ ਜਵਾਬ ਦੇਣਾ ਬੰਦ ਕਰ ਦਿੱਤਾ ਸੀ। ਪੇਲੇ ਨੂੰ ਹਾਲ ਹੀ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਪਤਾ ਲੱਗਾ ਕਿ ਉਨ੍ਹਾਂ ਨੂੰ ਰੇਸਿਪਰੇਟਰੀ ਇਨਫੈਕਸ਼ਨ ਵੀ ਸੀ। ਪੇਲੇ ਨੂੰ ਹਰ ਸਮੇਂ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਉਹ ਤਿੰਨ ਵਾਰ ਫੀਫਾ ਵਿਸ਼ਵ ਕੱਪ ਜੇਤੂ ਹਨ । ਪੇਲੇ ਤਿੰਨ ਵਿਸ਼ਵ ਕੱਪ ਜਿੱਤਣ ਵਾਲੇ ਇਕਲੌਤੇ ਖਿਡਾਰੀ ਹਨ | ਉਸਦੀ ਮੌਤ ਦੀ ਪੁਸ਼ਟੀ ਉਸਦੀ ਧੀ ਕੈਲੀ ਨੇ ਇੰਸਟਾਗ੍ਰਾਮ ‘ਤੇ ਕੀਤੀ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਲਿਖਿਆ- ਅਸੀਂ ਜੋ ਵੀ ਹਾਂ, ਤੁਹਾਡੇ ਕਾਰਨ ਹਾਂ। ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ।

Scroll to Top