Ashish Kapoor

AIG ਆਸ਼ੀਸ਼ ਕਪੂਰ ‘ਤੇ ਲੱਗੇ ਬਲਾਤਕਾਰ ਦੇ ਦੋਸ਼ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੇ ਪੀੜਤਾ ਨੂੰ ਸੁਣਵਾਈ ਲਈ ਬੁਲਾਇਆ

ਚੰਡੀਗੜ੍ਹ 30 ਦਸੰਬਰ 2022: ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਨਾਲ-ਨਾਲ ਪੁਲਿਸ ਹਿਰਾਸਤ ਵਿੱਚ ਬਲਾਤਕਾਰ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਆਸ਼ੀਸ਼ ਕਪੂਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੀ ਔਰਤ ਨੂੰ ਸੁਣਵਾਈ ਲਈ ਬੁਲਾਇਆ ਗਿਆ ਹੈ । ਅੱਜ 11 ਵਜੇ ਰਾਜਪਾਲ ਨੇ ਉਸ ਔਰਤ ਨੂੰ ਸਮਾਂ ਦਿੱਤਾ ਹੈ, ਪੰਜਾਬ ਦੇ ਰਾਜਪਾਲ ਇਸ ਮਾਮਲੇ ਨੂੰ ਲਗਾਤਾਰ ਗੰਭੀਰਤਾ ਨਾਲ ਲੈ ਰਹੇ ਹਨ।

ਗੌਰਤਲਬ ਹੈ ਕਿ ਰਾਜਪਾਲ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਪੁੱਛਿਆ ਸੀ ਕਿ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜਿਕਰਯੋਗ ਹੈ ਕਿ ਔਰਤ ਦੀ ਸ਼ਿਕਾਇਤ ‘ਤੇ ਆਸ਼ੀਸ਼ ਕਪੂਰ ਨੂੰ ਪਹਿਲਾਂ ਵੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਫਿਲਹਾਲ ਜੇਲ ‘ਚ ਬੰਦ ਹੈ। ਆਸ਼ੀਸ਼ ਕਪੂਰ ਪੰਜਾਬ ਵਿਜੀਲੈਂਸ ਵਿੱਚ ਐਸਪੀ ਵਜੋਂ ਕੰਮ ਕਰਦੇ ਹੋਏ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੇ ਜਾਂਚ ਅਧਿਕਾਰੀ ਵੀ ਰਹਿ ਚੁੱਕੇ ਹਨ।

Scroll to Top