ਕੜਾਕੇ ਦੀ ਠੰਡ

ਨਵੇਂ ਸਾਲ ਦੀ ਸ਼ੁਰੂਆਤ ‘ਚ ਪਵੇਗੀ ਕੜਾਕੇ ਦੀ ਠੰਡ, ਪਹਾੜੀ ਸੂਬਿਆਂ ‘ਚ ਭਾਰੀ ਬਰਫਬਾਰੀ

ਚੰਡੀਗੜ੍ਹ 31 ਦਸੰਬਰ 2022: ਸਾਲ ਦੇ ਅੱਜ ਆਖ਼ਰੀ ਦਿਨ ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਵੇਗਾ ਪਰ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸੀਟ ਲਹਿਰ ਦਾ ਕਹਿਰ ਜਾਰੀ ਹੈ | ਮੌਸਮ ਲਗਾਤਾਰ ਕਰਵਟ ਲੈ ਰਿਹਾ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪੰਜਾਬ ਅਤੇ ਆਸ-ਪਾਸ ਦੇ ਪਹਾੜੀ ਇਲਾਕਿਆਂ ‘ਚ ਹੋਈ ਬਾਰਿਸ਼ ਕਾਰਨ ਮੌਸਮ ‘ਚ ਕੁਝ ਬਦਲਾਅ ਦੇਖਣ ਨੂੰ ਮਿਲਿਆ, ਇਥੇ ਪਹਾੜੀ ਰਾਜਾਂ ਵਿੱਚ ਭਾਰੀ ਬਰਫਬਾਰੀ ਦੇਖਣ ਨੂੰ ਮਿਲੀ ਹੈ । ਖੇਤੀ ਮਾਹਿਰ ਠੰਢ ਦੇ ਮੌਸਮ ਨੂੰ ਕਣਕ ਦੀ ਫ਼ਸਲ ਲਈ ਵਰਦਾਨ ਤੋਂ ਘੱਟ ਨਹੀਂ ਮੰਨਦੇ।

ਇਸ ਦੇ ਨਾਲ ਹੀ 1 ਜਨਵਰੀ ਤੋਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਲੁਧਿਆਣਾ 8.4 ਡਿਗਰੀ ਸੈਲਸੀਅਸ, ਪਟਿਆਲਾ 8.6 ਡਿਗਰੀ ਸੈਲਸੀਅਸ, ਪਠਾਨਕੋਟ 12.4 ਡਿਗਰੀ ਸੈਲਸੀਅਸ, ਫਰੀਦਕੋਟ 10 ਡਿਗਰੀ ਸੈਲਸੀਅਸ, ਗੁਰਦਾਸਪੁਰ 5.3 ਡਿਗਰੀ ਸੈਲਸੀਅਸ, ਬਰਨਾਲਾ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਸਦੇ ਨਾਲ ਹੀ ਫਤਿਹਗੜ੍ਹ ਸਾਹਿਬ 8.7 °C ਸੈਲਸੀਅਸ, ਫ਼ਿਰੋਜ਼ਪੁਰ 8.4°C, ਹੁਸ਼ਿਆਰਪੁਰ 10.4, ਜਲੰਧਰ 10.8°C, ਮੋਗਾ 9.3°C, ਮੋਹਾਲੀ 11.1°C, ਮੁਕਤਸਰ 10°C, ਨੂਰਮਹਿਲ 10.8°C, ਸਮਰਾਲਾ 10.4°C ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਸਾਲ 2023 ਦੀ ਸ਼ੁਰੂਆਤ ਸੰਘਣੀ ਧੁੰਦ ਅਤੇ ਸੀਤ ਲਹਿਰ ਨਾਲ ਹੋਣ ਦੀ ਸੰਭਾਵਨਾ ਹੈ |

 

Scroll to Top