ਚੰਡੀਗੜ੍ਹ 02 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਜਿੰਦਾ ਬੰਬ ਸੈੱਲ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਹ ਬੰਬ ਸੈੱਲ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੋਂ ਕੁਝ ਦੂਰੀ ‘ਤੇ ਅੰਬਾਂ ਦੇ ਬਾਗ ‘ਚ ਮਿਲਿਆ | ਜਿਸ ਨੂੰ ਉਥੇ ਮੌਜੂਦ ਟਿਊਬਵੈੱਲ ਆਪਰੇਟਰ ਨੇ ਦੇਖਿਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਬੰਬ ਨਿਰੋਧਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਇਹ ਖੇਤਰ ਉੱਚ ਸੁਰੱਖਿਆ ਵਾਲਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਵੀ ਨੇੜੇ ਹੀ ਹੈ। ਪੰਜਾਬ ਅਤੇ ਹਰਿਆਣਾ ਸਕੱਤਰੇਤ ਅਤੇ ਵਿਧਾਨ ਸਭਾ ਵੀ ਜਿਸ ਥਾਂ ਤੋਂ ਬੰਬ ਬਰਾਮਦ ਹੋਇਆ ਹੈ, ਉਸ ਦੇ ਨੇੜੇ ਹੀ ਹੈ।