Ashish Kapoor

ਪੰਜਾਬ ਰਾਜਪਾਲ ਦੇ ਦਖ਼ਲ ਤੋਂ ਬਾਅਦ AIG ਆਸ਼ੀਸ਼ ਕਪੂਰ ਖ਼ਿਲਾਫ਼ ਬਲਾਤਕਾਰ ਮਾਮਲੇ ‘ਚ FIR ਦਰਜ

ਚੰਡੀਗੜ੍ਹ 03 ਦਸੰਬਰ 2022: ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਦਖ਼ਲ ਤੋਂ ਬਾਅਦ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਬਲਾਤਕਾਰ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਆਸ਼ੀਸ਼ ਕਪੂਰ ‘ਤੇ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਔਰਤ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਨੇ ਤੇਜ਼ੀ ਫੜੀ ਸੀ।

ਮੁਲਾਕਾਤ ਤੋਂ ਬਾਅਦ ਇੱਕ ਚੈਨਲ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਕਿਹਾ ਕਿ ਪੰਜਾਬ ਦੇ ਏਆਈਜੀ ਆਸ਼ੀਸ਼ ਕਪੂਰ ਨੇ ਪੁਲਿਸ ਹਿਰਾਸਤ ‘ਚ ਉਸਦਾ ਬਲਾਤਕਾਰ ਕੀਤਾ । ਪੀੜਤਾ ਨੇ ਦੱਸਿਆ ਕਿ ਆਸ਼ੀਸ਼ ਕਪੂਰ ਨੇ ਪਹਿਲਾਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਵੀ ਦੋਵਾਂ ਵਿਚਾਲੇ ਰਿਸ਼ਤਾ ਰਿਹਾ ਪਰ ਜਦੋਂ ਉਹ ਗਰਭਵਤੀ ਹੋ ਗਈ ਤਾਂ ਕਪੂਰ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ।

ਵਿਦੇਸ਼

Scroll to Top