ਚੰਡੀਗੜ੍ਹ 07 ਜਨਵਰੀ 2022: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬੀ ਪੱਤਰਕਾਰੀ ਦੇ ਉੱਘੇ ਤੇ ਸੀਨੀਅਰ ਪੱਤਰਕਾਰ ਐਨ.ਐਸ. ਪਰਵਾਨਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉੱਘੇ ਪੱਤਰਕਾਰ ਪਰਵਾਨਾ ਦੀ ਬੀਤੀ ਰਾਤ ਮੌਤ ਹੋ ਗਈ ਸੀ।
ਪੱਤਰਕਾਰੀ ਵਿੱਚ ਆਪਣੇ ਸ਼ਾਨਦਾਰ ਸਫ਼ਰ ਦੌਰਾਨ ਉਨ੍ਹਾਂ ਨੇ ਕਈ ਪ੍ਰਮੁੱਖ ਅਖਬਾਰਾਂ ਵਿੱਚ ਸੇਵਾਵਾਂ ਨਿਭਾਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਅਮਨ ਅਰੋੜਾ ਨੇ ਸਾਂਝਾ ਟੀਵੀ ਚੈਨਲ ਦੇ ਸੀਨੀਅਰ ਕੈਮਰਾਮੈਨ ਸ੍ਰੀ ਸੁਨੀਲ ਕੁਮਾਰ ਦੀ ਦੁਖਦਾਈ ਮੌਤ ’ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਨੀਲ ਦੀ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਇਨ੍ਹਾਂ ਦੁਖੀ ਪਰਿਵਾਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਦੁਖੀ ਪਰਿਵਾਰਾਂ ਨਾਲ ਦਿਲੀਂ ਹਮਦਰਦੀ ਜ਼ਾਹਿਰ ਕੀਤੀ।




