Kuldeep Singh Bajwa

CM ਭਗਵੰਤ ਮਾਨ ਵਲੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ

ਫਗਵਾੜਾ 09 ਜਨਵਰੀ 2023: ਫਗਵਾੜਾ ‘ਚ ਲੁਟੇਰਿਆਂ ਨੇ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਬੀਮਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਸ਼ਹੀਦ ਦੀ ਕੁਰਬਾਨੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਖੜ੍ਹੀ ਹੈ। ਦੱਸ ਦੇਈਏ ਕਿ ਕੁਲਦੀਪ ਬਾਜਵਾ ਕਾਰ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰ ਰਿਹਾ ਸੀ, ਜਿਸ ਦੌਰਾਨ ਉਨ੍ਹਾਂ ਨੂੰ ਗੋਲੀ ਲੱਗ ਗਈ।

PunjabKesari

Scroll to Top