Amritsar police

ਅੰਮ੍ਰਿਤਸਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਚੋਰ ਗ੍ਰਿਫ਼ਤਾਰ, ਇੱਕ ਫ਼ਰਾਰ

ਚੰਡੀਗ੍ਹੜ 10 ਜਨਵਰੀ 2023: ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਉਥੇ ਹੀ ਅੰਮ੍ਰਿਤਸਰ ਪੁਲਿਸ (Amritsar police) ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਇਨ੍ਹਾਂ ਦੋਵੇਂ ਚੋਰਾਂ ਦੀ ਪਛਾਣ ਵਿਸ਼ਾਲ ਕਲਿਆਣ ਅਤੇ ਜਤਿੰਦਰ ਸਿੰਘ ਉਰਫ ਪਰੀ ਵਜੋਂ ਹੋਈ ਹੈ |

ਏ.ਸੀ.ਪੀ ਅੰਮ੍ਰਿਤਸਰ ਨੌਰਥ ਪੁਲਿਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਇੱਕ ਸੁਨੀਲ ਮਹਾਜਨ ਨਾਂ ਦੇ ਵਿਅਕਤੀ ਵਲੋਂ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਦੋਂ ਅਸੀਂ ਉਨ੍ਹਾਂ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਨੂੰ ਖੰਗਾਲਿਆ ਤਾਂ ਤਿੰਨ ਵਿਅਕਤੀ ਨਜ਼ਰ ਆਏ ਅਤੇ ਇੱਕ ਨੌਜਵਾਨ ਦੇ ਹੱਥ ਵਿੱਚ ਟੈਟੂ ਵੇਖਣ ਤੋਂ ਬਾਅਦ ਹੀ ਪਤਾ ਚੱਲਿਆ ਕਿ ਇਹ ਉਨ੍ਹਾਂ ਦੀ ਸੈਲੂਨ ਦੀ ਦੁਕਾਨ ਵਿਚ ਕੰਮ ਕਰਨ ਵਾਲਾ ਵਿਸ਼ਾਲ ਕਲਿਆਣ ਹੈ |

ਉਨ੍ਹਾਂ ਨੇ ਕਿਹਾ ਕਿ ਅਸੀਂ ਜਦੋਂ ਮੁਲਜ਼ਮ ਕੋਲੋਂ ਸਖ਼ਤੀ ਦੇ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਜ਼ੁਰਮ ਕਬੂਲ ਕਰ ਲਿਆ | ਪੁਲਿਸ ਨੇ ਕਿਹਾ ਕਿ ਇਹਨਾਂ ਵਿੱਚੋਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ | ਅਤੇ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਇਹਨਾਂ ਦੋਵੇਂ ਮੁਲਜਮਾਂ ਦਾ ਰਿਮਾਂਡ ਹਾਸਲ ਕਰਕੇ ਇਹਨਾਂ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ ਹਾਲਾਂਕਿ ਇਹਨਾਂ ਵੱਲੋਂ ਚੋਰੀ ਕੀਤਾ ਗਿਆ ਸੋਨਾ ਅਤੇ ਨਕਦੀ ਬਰਾਮਦ ਕੀਤੀ ਗਈ ਹੈ |

Scroll to Top