Kotakpura Firing case:

ਕਿਸਾਨਾਂ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ 12 ਜਨਵਰੀ 2023: ਪੰਜਾਬ ਦੇ ਟੋਲ ਪਲਾਜ਼ਾ (Toll Plazas) ’ਤੇ ਕਿਸਾਨਾਂ ਦੇ ਧਰਨੇ ਦੇ ਸਬੰਧ ਵਿੱਚ ਰਾਸ਼ਟਰੀ ਹਾਈਵੇਅ ਅਥਾਰਟੀ (NHAI) ਇਸ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਇਸਦੇ ਨਾਲ ਹੀ ਪੰਜਾਬ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹਾਈਕੋਰਟ ਨੇ ਟੋਲ ਪਲਾਜ਼ਾ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੋਲ ਚਲਾਉਣ ਦਾ ਪ੍ਰਬੰਧ ਕੀਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ 13 ਟੋਲ ਨਾਕਿਆਂ ‘ਤੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਰਾਸ਼ਟਰੀ ਹਾਈਵੇਅ ਅਥਾਰਟੀ ਨੇ ਇਸ ਸੰਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

Scroll to Top