ਸੁੰਦਰ ਸ਼ਾਮ ਅਰੋੜਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਇਕ ਦਿਨ ਲਈ ਵਿਜੀਲੈਂਸ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 12 ਜਨਵਰੀ 2023: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਇਸ ਦੌਰਾਨ ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਦਿਨ ਲਈ ਵਿਜੀਲੈਂਸ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ਨੇ ਐਮਡੀ ਪੀਐਸਆਈਈਸੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਪੀਐਸਆਈਈਸੀ ਨੇ 25 ਏਕੜ ਦੇ ਉਦਯੋਗਿਕ ਪਲਾਟ ਨੂੰ ਛੋਟੇ ਪਲਾਟਾਂ ਵਿੱਚ ਵੰਡ ਦਿੱਤਾ ਗਿਆ ਸੀ। ਉਕਤ ਮਾਮਲੇ ਵਿਚ ਅਦਾਲਤ ਨੇ ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਹਿਰਾਸਤ ਵਿੱਚ ਇੱਕ ਦਿਨ ਲਈ ਭੇਜ ਦਿੱਤਾ ਹੈ।

Scroll to Top