ਚੰਡੀਗੜ੍ਹ 12 ਜਨਵਰੀ 2023: ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ ਹੁਕਮਾਂ ਨੂੰ ਵਾਪਸ ਲੈ ਲਿਆ ਹੈ । ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ ਬਗੈਰ ਪੁਲਿਸ ਕਾਰਵਾਈ ਦੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ।
ਜੂਨ 30, 2025 11:12 ਬਾਃ ਦੁਃ