ਚੰਡੀਗੜ੍ਹ 14 ਜਨਵਰੀ 2023: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ | ਇਸਦੇ ਚੱਲਦੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਠਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਚੱਲਣਗੇ।
ਜਨਵਰੀ 20, 2025 4:41 ਪੂਃ ਦੁਃ