Nitin Gadkari

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ

ਚੰਡੀਗੜ੍ਹ 14 ਜਨਵਰੀ 2023: ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਨਿਤਿਨ ਗਡਕਰੀ ਨੂੰ ਉਨ੍ਹਾਂ ਦੇ ਨਾਗਪੁਰ ਸਥਿਤ ਦਫਤਰ ‘ਚ ਟੱਪਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ਼ਿਕਾਇਤ ਮਿਲਣ ‘ਤੇ ਨਾਗਪੁਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵਲੋਂ ਫੋਨ ਕਰਨ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਣਪਛਾਤੇ ਕਾਲਰ ਨੇ 10 ਮਿੰਟਾਂ ਦੇ ਅੰਦਰ ਦੋ ਧਮਕੀ ਭਰੀਆਂ ਕਾਲਾਂ ਕੀਤੀਆਂ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਦੋਵੇਂ ਧਮਕੀ ਕਾਲਾਂ ਨਾਗਪੁਰ ਸਥਿਤ ਗਡਕਰੀ ਦੇ ਦਫਤਰ ਤੋਂ ਸਵੇਰੇ 11.30 ਅਤੇ 11.40 ਵਜੇ ਪ੍ਰਾਪਤ ਹੋਈਆਂ ਹਨ ।

ਨਾਗਪੁਰ ਦੇ ਡੀਸੀਪੀ ਰਾਹੁਲ ਮਦਾਨੇ ਨੇ ਦੱਸਿਆ ਕਿ ਨਿਤਿਨ ਗਡਕਰੀ (Nitin Gadkari)  ਨੂੰ ਦੋ ਧਮਕੀ ਭਰੇ ਫ਼ੋਨ ਆਏ ਸਨ। ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਸਾਡੀ ਅਪਰਾਧ ਸ਼ਾਖਾ ਸੀਡੀਆਰ ‘ਤੇ ਕੰਮ ਕਰੇਗੀ। ਇਸਦੇ ਨਾਲ ਹੀ ਪੁਲਿਸ ਨੇ ਮੌਜੂਦਾ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮੰਤਰੀ ਗਡਕਰੀ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

Scroll to Top