ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਦੇ ਮੇਲਾ ਮਾਘੀ ‘ਤੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ | ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਮੱਥਾ ਟੇਕਣ ਲਈ ਪਹੁੰਚੇ।
ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਧਰਤੀ ਨੂੰ ਵਾਰ-ਵਾਰ ਨਮਨ ਕਰਦੇ ਹਨ । ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੇਲਾ ਮਾਘੀ ਦੇ ਲਈ ਪ੍ਰਸ਼ਾਸਨ ਦੀ ਆਪਣੀ ਜਗ੍ਹਾ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ । ਕਿਉਂਕਿ ਮੇਲਾ ਮਾਘੀ ਦਾ ਹਰ ਸਾਲ ਕਿਸੇ ਦੀ ਜਗ੍ਹਾ ‘ਤੇ ਲਗਾਇਆ ਜਾਂਦਾ ਹੈ | ਮੀਤ ਹੇਅਰ ਨੇ ਕਿਹਾ ਕਿ ਅਸੀਂ ਅਰਦਾਸ ਕਰਨ ਆਏ ਹਾਂ ਕਿ ਪੰਜਾਬ ਵਿਚ ਸੁੱਖ ਸ਼ਾਂਤੀ ਬਣੀ ਰਹੇ ਅਤੇ ਪੰਜਾਬ ਹੋਰ ਖੁਸ਼ਹਾਲ ਹੋਵੇ |