G-20 summit

CM ਭਗਵੰਤ ਮਾਨ ਵਲੋਂ ਜੀ-20 ਸੰਮੇਲਨ ਸੰਬੰਧੀ ਸਾਰੇ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ,16 ਜਨਵਰੀ 2023: ਪੰਜਾਬ ਸਰਕਾਰ ਨੇ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਲਈ ਤੇਜ਼ ਕਰ ਦਿੱਤੀਆਂ ਹਨ । ਇਨ੍ਹਾਂ ਤਿਆਰੀਆਂ ਸਬੰਧੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ | ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜੀ-20 ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ ਅਤੇ ਸਾਰੇ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਜੀ-20 ਸੰਮੇਲਨ 15-17 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਹੋਵੇਗਾ।

 

 

Scroll to Top