Budgam

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਚੰਡੀਗੜ੍ਹ 17 ਜਨਵਰੀ 2023: ਜੰਮੂ-ਕਸ਼ਮੀਰ ਦੇ ਬਡਗਾਮ (Budgam) ‘ਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਦੋਵੇਂ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ‘ਚ ਦੋ ਸਥਾਨਕ ਲੋਕ ਵੀ ਜ਼ਖਮੀ ਹੋਏ ਹਨ। ਇਹ ਮੁਕਾਬਲਾ ਐਸਐਸਪੀ ਦਫ਼ਤਰ ਨੇੜੇ ਚੱਲ ਰਿਹਾ ਸੀ।

ਮੰਗਲਵਾਰ ਸਵੇਰੇ, ਸੁਰੱਖਿਆ ਬਲਾਂ ਨੇ ਐਸਐਸਪੀ ਦਫ਼ਤਰ ਨੇੜੇ ਚੈਕਪੋਸਟ ‘ਤੇ 2 ਸ਼ੱਕੀ ਵਿਅਕਤੀਆਂ ਨੂੰ ਬਾਈਕ ‘ਤੇ ਆਉਂਦੇ ਦੇਖਿਆ। ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜਣ ਲੱਗੇ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਇਕ ਅੱਤਵਾਦੀ ਮੌਕੇ ‘ਤੇ ਹੀ ਮਾਰਿਆ ਗਿਆ, ਜਦਕਿ ਦੂਜੇ ਨੂੰ ਗੋਲੀਆਂ ਲੱਗੀਆਂ ਅਤੇ ਉਹ ਨੇੜਲੇ ਘਰ ‘ਚ ਲੁਕਿਆ ਹੋਇਆ ਸੀ। ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾ ਕੇ ਇੱਕ ਹੋਰ ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ।

Scroll to Top